Pages

Saturday, 7 April 2012

Suneha Mundeya Te kudiya li......

ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥
******************************
Bathing in the nectar tank (Sarovar) of (Guru) Ram Das, all sins are erased....

Friday, 6 April 2012

ਗੁਰੂ ਦੁਆਰੇ ਹਾਜ਼ਰੀ ਭਰਨੀ...

ਸੇਵਾ ਮਾਂ ਬਾਪ ਦੀ ਕਰਨੀ....

ਲਾਉਣਾਂ ਮਨ ਨੂੰ ਰੱਬ ਦੇ ਚਰਨੀ...

ਤਿੰਨੇ ਇਕ ਬਰਾਬਰ ਨੇ.....
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ

ਅੱਜ ਦਾ ਮੁੱਖਵਾਕ 7.4.2012, ਸ਼ਨੀਵਾਰ , ੨੫ ਚੇਤ (ਸੰਮਤ ੫੪੪ ਨਾਨਕਸ਼ਾਹੀ)

ਰਾਗੁ ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥
ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥
ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥
ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥
ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥
ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
(ਅੰਗ ੫੪੨)

ਪੰਜਾਬੀ ਵਿਚ ਵਿਆਖਿਆ :-

(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ। ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ।
ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ। ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ। ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ।
ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ। ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ.

DHAN DHAN SHRI GURU HAR RAI JI


ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ

ਸ੍ਰੀ ਗੁਰੂ ਹਰਿਰਾਏ ਜੀ ਸਤਵੇਂ ਗੁਰੂ ਸਨ । ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 16 ਜਨਵਰੀ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਗਰੀਬਾ ,ਲੋੜਵੰਦਾ ਤੇ ਰੋਗੀਆਂ ਦੀ ਦੇਖਭਾਲ ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ। ਸ੍ਰੀ ਗੁਰੂ ਹਰਿ ਰਾਇ ਸਾਹਿਬ ਸਿੱਖਾਂ ਦੇ ਸਤਵੇਂ ਗੁਰੂ ਹੋਏ ਹਨ। ਉਹ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਉਨ੍ਹਾਂ ਦਾ ਜਨਮ 19 ਮਾਘ ਸੰਮਤ 1686 ਬਿ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਗਿਆਨੀ ਗਿਆਨ ਸਿੰਘ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਦੋ ਸਾਲ ਪਹਿਲੇ 1642 ਈ: ਸ੍ਰੀ ਗੁਰੂ ਹਰਿ ਰਾਇ ਸਾਹਿਬ ਨੂੰ ਗੁਰਗੱਦੀ ਉੱਤੇ ਬਿਰਾਜਮਾਨ ਕਰ ਦਿੱਤਾ ਸੀ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ


ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਨ੍ਹਾਂ ਦੀ ਹਜੂਰੀ ਵਿਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ। 1644 ਈ: ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱ ਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿਚ ਹੀ ਬਤੀਤ ਹੁੰਦਾ। ਗੁਰੂ ਜੀ ਦਿਆਲੂ ਵੀ ਬਹੁਤ ਸਨ। ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿਦੇ। ਗੁਰੂ ਜੀ ਦੇ ਖਜ਼ਾਨੇ ਵਿਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ। ਇਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਹਕੀਮਾਂ ਨੇ ਦੱਸਿਆ ਕਿ ਇਹਦੇ ਰਾਜ਼ੀ ਕਰਨ ਲਈ ਦਸ ਤੋਲੇ ਦੀ ਹਰੜ ਅਤੇ ਮਾਸੇ ਦਾ ਲੋਂਗ ਚਾਹੀਦੇ ਹਨ। ਇਹ ਚੀਜ਼ਾਂ ਕਿਤੋਂ ਨਾ ਲੱਭੀਆਂ ਤਾਂ ਪੀਰ ਹਸਨ ਅਲੀ ਅਤੇ ਸ਼ੇਖ ਅਲੀ ਗੰਗੋਹੀ ਨੇ ਦੱਸਿਆ ਕਿ ਇਹ ਦੁਰਲੱਭ ਚੀਜ਼ਾਂ ਉਨ੍ਹਾਂ ਨੇ ਗੁਰੂ ਹਰਿ ਰਾਇ ਸਾਹਿਬ ਦੇ ਖਜ਼ਾਨੇ ਵਿਚ ਵੇਖੀਆਂ ਹਨ। ਸ਼ਾਹ ਜਹਾਨ ਨੇ ਆਕਲ ਖਾਂ ਅਤੇ ਗੁਲਬੇਲ ਖਾਂ ਨੂੰ ਗੁਰੂ ਜੀ ਪਾਸੋਂ ਇਹ ਅਮੋਲਕ ਪਦਾਰਥ ਲੈਣ ਲਈ ਭੇਜਿਆ। ਉਨ੍ਹਾਂ ਨੇ ਗੁਰੂ ਜੀ ਨੂੰ ਆ ਕੇ ਬੇਨਤੀ ਕੀਤੀ ਤਾਂ ਗੁਰੂ ਜੀ ਨੇ ਇਹ ਦੋਵੇਂ ਚੀਜ਼ਾਂ ਮਗਵਾ ਕੇ ਦਿੱਤੀਆਂ, ਜਿਸ ਤੋਂ ਦਾਰਾ ਸ਼ਿਕੋਹ ਤੰਦਰੁਸਤ ਹੋ ਗਿਆ। 1707 ਬਿ: ਵਿਚ ਦਾਰਾ ਸ਼ਿਕੋਹ ਲਾਹੌਰ ਨੂੰ ਜਾਂਦਾ ਹੋਇਆ ਗੁਰੂ ਜੀ ਦਾ ਧਨਵਾਦ ਕਰਨ ਲਈ ਕੀਰਤਪੁਰ ਸਾਹਿਬ ਵਿਖੇ ਆਇਆ। ਮੁਗਲ ਬਾਦਸ਼ਾਹ ਨਾਲ ਭਾਵੇਂ ਗੁਰੂ-ਘਰ ਦੇ ਸੰਬੰਧ ਬਾਬਰ ਦੇ ਸਮੇਂ ਤੋਂ ਹੀ ਟਕਰਾਉ ਵਾਲੇ ਹੋ ਚੁੱਕੇ ਸਨ ਅਤੇ ਸ਼ਾਹ ਜਹਾਨ ਦੇ ਪਿਤਾ ਬਾਦਸ਼ਾਹ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕੀਤਾ ਸੀ ਅਤੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਸੀ। ਪਰੰਤੂ ਗੁਰੂ-ਘਰ ਦਾ ਬਿਰਦ ਹੈ "ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ॥" ਗੁਰੂ ਅਕਾਲ ਰੂਪ ਹੈ ਜੋ ਸਦ ਪਰਉਪਕਾਰੀ ਹੈ। ਇਸੇ ਸਿਧਾਂਤ ਨੂੰ ਮੁੱਖ ਰੱਖਦਿਆਂ ਗੁਰੂ ਜੀ ਨੇ ਉਨ੍ਹਾਂ ਦੀ ਲੋੜ ਵੀ ਪੂਰੀ ਕੀਤੀ। ਸ੍ਰੀ ਗੁਰੂ ਅਗਦ ਦੇਵ ਜੀ ਦੇ ਸਮੇਂ ਤੋਂ ਚਾਲੂ ਪਰਪਰਾਵਾਂ ਅਨੁਸਾਰ ਗੁਰੂ-ਘਰ ਵਿਚ ਆਤਮਿਕ ਉਪਦੇਸ਼ ਦੇ ਨਾਲ-ਨਾਲ ਸ਼ਰਧਾਲੂਆਂ ਦੇ ਸਰੀਰਕ ਰੋਗਾਂ ਦੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਂਦਾ ਸੀ। ਨੌਜੁਆਨਾਂ ਨੂੰ ਸਿਹਤਯਾਬ, ਰਿਸ਼ਟਪੁਸ਼ਟ ਰੱਖਣ ਲਈ ਗੁਰੂ ਜੀ ਨੇ ਮੱਲ ਅਖਾੜਿਆਂ ਦੀ ਸਰਪ੍ਰਸਤੀ ਵੀ ਕੀਤੀ। ਕੁਠਾੜ ਵਾਲਾ ਰਾਣਾ ਗੁਰੂ ਜੀ ਦਾ ਜੱਸ ਸੁਣ ਕੇ ਗੁਰੂ ਜੀ ਦੀ ਸ਼ਰਣ ਵਿਚ ਆਇਆ। ਉਹ ਝੋਲੇ ਦਾ ਮਰੀਜ਼ ਸੀ। ਉਹ ਪਾਲਕੀ ਵਿਚ ਬੈਠ ਕੇ ਆਇਆ ਸੀ। ਗੁਰੂ ਜੀ ਦੀ ਕਿਰਪਾ ਨਾਲ ਠੀਕ ਹੋ ਗਿਆ ਅਤੇ ਘੋੜੇ ਉੱਤੇ ਸਵਾਰ ਹੋ ਕੇ ਘਰ ਗਿਆ। ਗੁਰੂ ਜੀ ਮਾਲਵੇ ਦੇ ਲੋਕਾਂ ਨੂੰ ਉਪਦੇਸ਼ ਕਰਨ ਆਏ ਤਾਂ ਭਾਈ ਰੂਪਾ, ਕਾਂਗੜ ਆਦਿ ਪਿੰਡਾਂ ਨੂੰ ਹੁੰਦੇ ਹੋਏ ਮਹਿਰਾਜ ਪਿੰਡ ਪਹੁਚੇ। ਇੱਥੇ ਭਾਈ ਮੋਹਨ ਦੇ ਪੁੱਤਰ ਚੌਧਰੀ ਕਾਲੇ ਨੇ ਤਨ-ਮਨ-ਧਨ ਨਾਲ ਗੁਰੂ ਜੀ ਦੀ ਟਹਿਲ ਕੀਤੀ। ਇਕ ਦਿਨ ਚੌਧਰੀ ਕਾਲਾ ਆਪਣੇ ਭਤੀਜੇ ਫੂਲ ਅਤੇ ਸਦਲੀ ਨੂੰ ਵੀ ਨਾਲ ਲੈ ਕੇ ਆਇਆ। ਉਹ ਦੋਵੇਂ ਬਾਲਕ ਭੁੱਖੇ ਹੋਣ ਕਾਰਨ ਗੁਰੂ ਜੀ ਦੇ ਸਾਹਮਣੇ ਪੇਟ ਉੱਤੇ ਹੱਥ ਮਾਰਨ ਲੱਗੇ। ਗੁਰੂ ਜੀ ਨੇ ਹੱਸ ਕੇ ਕਿਹਾ,"ਬਾਲਕ ਕੀ ਮਗਦੇ ਹਨ?" ਚੌਧਰੀ ਕਾਲੇ ਨੇ ਕਿਹਾ ਕਿ ਇਹ ਲਗਰ ਮਗਦੇ ਹਨ। ਗੁਰੂ ਜੀ ਨੇ ਬਚਨ ਕੀਤਾ ਇੰਨ੍ਹਾਂ ਦੀ ਸੰਤਾਨ ਰਾਜ ਕਰੇਗੀ ਅਤੇ ਕਈ ਥਾਂ ਇਨ੍ਹਾਂ ਦੇ ਲਗਰ ਚੱਲਣਗੇ!" ਬਾਬਾ ਫੂਲ ਦੇ ਦੋ ਪੁੱਤਰ ਭਾਈ ਤਰਲੋਕਾ ਅਤੇ ਭਾਈ ਰਾਮਾ ਦੀ ਸੰਤਾਨ ਨੇ ਨਾਭਾ, ਪਟਿਆਲਾ ਅਤੇ ਜੀਂਦ ਰਿਆਸਤਾਂ ਕਾਇਮ ਕੀਤੀਆਂ। ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੀ ਇਨ੍ਹਾਂ ਹੀ ਫੂਲਕੀਏ ਵਿੱਚੋਂ ਸਰਦਾਰ ਗੱਜਪੱਤ ਸਿੰਘ ਜੀਂਦ ਵਾਲੇ ਦਾ ਦੋਹਤਰਾ ਸੀ। ਇਸ ਤਰ੍ਹਾਂ ਗੁਰੂ ਸਾਹਿਬ ਦਾ ਵਰਦਾਨ ਸੱਚ ਹੋਇਆ। ਇਨ੍ਹਾਂ ਸਰਦਾਰਾਂ ਨਾਲ ਪੰਜਾਬ ਦੀ ਕਿਸਮਤ ਚਮਕ ਉੱਠੀ ਸੀ। ਭਾਈ ਭਗਤੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮਸੰਦ ਸੀ ਜੋ ਸਿੱਧੂ ਬਰਾੜਾਂ ਦਾ ਮੁਖੀਆ ਸੀ। ਭਾਈ ਭਗਤੂ ਦਾ ਪੁੱਤਰ ਭਾਈ ਗੋਰਾ ਸੀ। ਗੁਰੂ ਹਰਿ ਰਾਇ ਸਾਹਿਬ ਜਦੋਂ ਮਾਲਵੇ ਦੇਸ ਵਿਚ ਗਏ ਤਾਂ ਭਾਈ ਗੋਰੇ ਨੇ ਅਨੇਕ ਪਿੰਡਾਂ ਵਿਚ ਉਨ੍ਹਾਂ ਦੀ ਸੇਵਾ ਕਰਵਾਈ। ਭੁੱਖੜੀ ਪਿੰਡ ਵਿਚ ਗੁਰੂ ਜੀ ਦੇ ਚੌਰ-ਬਰਦਾਰ ਭਾਈ ਜੱਸੇ ਨਾਲ ਕਿਸੇ ਗੱਲਬਾਤ ਤੋਂ ਉਨ੍ਹਾਂ ਦੀ ਗੜਬੜ ਹੋ ਗਈ। ਭਾਈ ਗੋਰੇ ਨੇ ਆਪਣੇ ਆਦਮੀਆਂ ਤੋਂ ਭਾਈ ਜੱਸੇ ਦੀ ਹੱਤਿਆ ਕਰਵਾ ਦਿੱਤੀ। ਗੁਰੂ ਜੀ ਨੇ ਜਦੋਂ ਇਹ ਗੱਲ ਸੁਣੀ ਤਾਂ ਹੁਕਮ ਦਿੱਤਾ ਕਿ ਗੋਰਾ ਉਨ੍ਹਾਂ ਸਾਹਮਣੇ ਨਾ ਆਏ। ਭਾਈ ਗੋਰਾ ਗੁਰੂ ਸਾਹਿਬ ਦੀ ਵਹੀਰ ਤੋਂ ਕੁਝ ਦੂਰ ਉਨ੍ਹਾਂ ਨਾਲ ਰਹਿਣ ਲੱਗਾ। ਉਸ ਦੇ ਮਨ ਵਿਚ ਬਹੁਤ ਪਛਤਾਵਾ ਸੀ। ਉਹ ਗੁਰੂ ਜੀ ਤੋਂ ਭੁੱਲ ਬਖਸ਼ਾਉਣਾ ਚਾਹੁਦਾ ਸੀ। ਇਕ ਦਿਨ ਗੁਰੂ ਜੀ ਕੀਰਤਪੁਰ ਸਾਹਿਬ ਤੋਂ ਕਰਤਾਰਪੁਰ ਵਿਖੇ ਜਾ ਰਹੇ ਸਨ ਤਾਂ ਗੁਰੂ ਜੀ ਦੇ ਡੋਲੇ ਅਤੇ ਹੋਰ ਸਾਜ-ਸਾਮਾਨ ਪਿੱਛੇ ਰਹਿ ਗਿਆ ਸੀ। ਮੁਹੰਮਦ ਯਾਰ ਖਾਂ, ਜੋ ਕਿ ਇਕ ਹਜ਼ਾਰ ਸਵਾਰ ਲੈ ਕੇ ਦਿੱਲੀ ਨੂੰ ਜਾ ਰਿਹਾ ਸੀ, ਨੇ ਜਦੋਂ ਇਹ ਸੁਣਿਆ ਕਿ ਇਹ ਡੋਲੇ ਦਾ ਸਾਮਾਨ ਗੁਰੂ ਹਰਿ ਰਾਇ ਜੀ ਦਾ ਹੈ ਤਾਂ ਉਸ ਦੇ ਮਨ ਵਿਚ ਆਪਣੇ ਪਿਤਾ ਮੁਖਲਸ ਖਾਂ ਦਾ ਵੈਰ ਲੈਣ ਦੀ ਭਾਵਨਾ ਜਾਗ ਪਈ। ਉਸ ਨੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਦੇ ਡੋਲੇ ਅਤੇ ਸਾਜ-ਸਾਮਾਨ ਸਭ ਲੁੱਟ ਲਵੋ। ਭਾਈ ਗੋਰਾ ਜੀ ਜੋ ਕਿ ਗੁਰੂ ਜੀ ਦੀਆਂ ਨਜ਼ਰਾਂ ਤੋਂ ਦੂਰ ਪਿੱਛੇ ਰਹਿਦਾ ਸੀ, ਉਹ ਆਪਣੇ ਜਵਾਨ ਲੈ ਕੇ ਮੌਕੇ ’ਤੇ ਪਹੁੰਚ ਗਿਆ। ਦੋਵਾਂ ਪਾਸਿਉਂ ਖੂਬ ਤੇਗ ਚੱਲੀ। ਸਿੱਖਾਂ ਨੇ ਮਾਰ-ਮਾਰ ਕੇ ਤੁਰਕਾਂ ਦੇ ਮੂੰਹ ਮੋੜ ਦਿੱਤੇ। ਭਾਈ ਗੋਰੇ ਨੇ ਤੁਰਕਾਂ ਨੂੰ ਰੋਕੀ ਰੱਖਿਆ। ਵਹੀਰ ਸਹੀ-ਸਲਾਮਤ ਅੱਗੇ ਲਘ ਗਿਆ। ਇਸ ਤਰ੍ਹਾਂ ਭਾਈ ਗੋਰੇ ਨੇ ਗੁਰੂ-ਘਰ ਦੀਆਂ ਮਾਈਆਂ ਨੂੰ ਬੇਇੱਜ਼ਤ ਹੋਣ ਤੋਂ ਬਚਾਇਆ। ਇਸ ਦੀ ਖਬਰ ਜਦੋਂ ਵਹੀਰ ਨੇ ਗੁਰੂ ਜੀ ਨੂੰ ਜਾ ਕੇ ਦਿੱਤੀ ਤਾਂ ਗੁਰੂ ਸਾਹਿਬ ਨੇ ਭਾਈ ਗੋਰੇ ਨੂੰ ਸੰਗਤ ਵਿਚ ਲਿਆਉਣ ਲਈ ਅਸਵਾਰ ਭੇਜੇ। ਜਦੋਂ ਭਾਈ ਗੋਰਾ ਗੁਰੂ ਜੀ ਦੇ ਸਾਹਮਣੇ ਗਿਆ ਤਾਂ ਉਨ੍ਹਾਂ ਪ੍ਰਸੰਨ ਹੋ ਕੇ ਭਾਈ ਗੋਰੇ ਦੇ ਸਭ ਗੁਨਾਹ ਬਖਸ਼ ਦਿੱਤੇ।

7
ਜੁਲਾਈ ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ। ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ। ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ।

Sikh History......


Sikh history......
(1). ♥ Name the ten Gurus of the Sikhs in the right order

1. Guru Nanak Dev Ji (1469 - 1539)
2. Guru Angad Dev Ji (1504 - 1552)
3. Guru Amardas Ji (1479 - 1574)
4. Guru Ramdas Ji (1534 - 1581)
5. Guru Arjan Dev Ji (1563 - 1606)
6. Guru Hargobind Ji (1595 - 1644)
7. Guru Har Rai Ji (1630 - 1661)
8. Guru Harkrishan Ji (1656 - 1664)
9. Guru Tegh Bahadur Ji (1621 - 1675)
10. Guru Gobind Singh Ji (1666 - 1708)

(2). ♥ Name the present Guru of the Sikhs Guru Granth Sahib Ji

3. Who were the four Sahebzadas ? They were the sons of Guru Gobind Singh Ji.

4. Name the four Sahebzadas

1. Baba Ajit Singh Ji (1687 - 1704)
2. Baba Jujhar Singh Ji (1689 - 1704)
3. Baba Zorawar Singh Ji (1696 - 1704)
4. Baba Fateh Singh Ji (1698 - 1704)

(5). ♥ Who was the eldest Sahebzada ? Baba Ajit Singh Ji
6. Who was the youngest Sahebzada ? Baba Fateh Singh Ji
7. Name the Sahebzadas who were bricked alive.
1. Baba Fatheh Singh Ji
2. Baba Zorawar Singh Ji

(8) . Name the Sahebzadas who achieved martyrdom in the battlefield of Chamkaur.
1. Baba Ajit Singh Ji
2. Baba Jujhar Singh Ji

(9). When & where was the Khalsa Panth created ? It was created on the day of Vaisakhi of 1699 at Kesgarh Sahib by Guru Gobind Singh Ji.

(10). What name did Guru Gobind Singh Ji give to the newly created Sikh Community ? Khalsa Panth

(11). Name the first 'Panj Pyaras' (The five beloved ones) 1. Bhai Daya Singh Ji 2. Bhai Dharam Singh Ji 3. Bhai Himmat Singh Ji 4. Bhai Mohkkam Singh Ji 5. Bhai Saheb Singh Ji

(12). Name the five 'K's that every Sikh must always possess 1. Kes (unshorn hair) 2. Kangha (comb) 3. Kirpan (knife / sword) 4. Kacchera (short breeches) 5. Kara (wrist band / bangle)

(13). Who is the spiritual father of all Sikhs (Khalsas) ? Guru Gobind Singh Ji

(14). Who is the spiritual mother of all Sikhs (Khalsas) ? Mata Saheb Kaur Ji

(15). What is the native place of all Sikhs (Khalsas) ? Anandpur Saheb.
(16). What is the Sikh Salutation ? Waheguru Ji Ka Khalsa Waheguru Ji Ki Fateh

(17). What is the Sikh Jaikara ? Boley So Nihaal Sat Sri Akaal...

♥ Waheguru Ji Ka Khalsa Waheguru Ji Ki Fateh.. ♥.............


DHAN DHAN SHRI GURU RAM DAS JI

   DHAN DHAN SHRI GURU RAM DAS JI MAHARAJ ( THE GOLDAN TEMPLE)..
 
************************
************************
EK ONKAAR
SATNAM SHRI WAHEGURU SAHIB JIYO...............
SHRI RAAG MAHLLA 1
************************
<><><><><><><><><><><><>
 Rta peh-nan man rta su-pedi sat daan ||
neeli sya-haie kda karni pehran pear dyan
||
<><><><><><><><><><><>
.
************************
sat sangt ji,pujari,karm kaadi bahman rangan de bare bahot kuch kehande han ki kehre wele kehre rang da kapda pehnna chaida hai........
NANAK mharaaj ji aakhde ne ki vakh vakh rang de kapde paon naal kise manorth di prapti nahi hundi.....mharaaj ji aakhde ne.....................
NAAM naal apne man nu rang le,LALL kapdyan de sukh prapt ho jaange,
DAAN,PUN kar,GREEBAN da dyan rakh tenu CHITE kapdyan de sukh mil jaange te,apne MAN di kaalkh nu khatm kar le,tenu NEELYAN poshakan de sare sukh mil jaange................

************************
************************